Skip to main content

Posts

Showing posts from January, 2020

ਪੰਜਾਬ ਚ’ ਏਸ ਦਿਨ ਤੋਂ ਲਗਾਤਾਰ 2 ਦਿਨ ਮੀਂਹ ਪੈਣ ਦੀ ਸੰਭਾਵਨਾਂ,ਦੇਖੋ ਪੂਰੀ ਜਾਣਕਾਰੀ ਤੇ ਹੋ ਜਾਓ ਸਾਵਧਾਨ

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਮੰਗਲਵਾਰ ਸਵੇਰ ਤੋਂ ਹੀ ਦਰਮਿਆਨੀ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਠੰਡ ਨੇ ਦੁਬਾਰਾ ਜ਼ੋਰ ਫੜ੍ਹ ਲਿਆ ਹੈ, ਹਾਲਾਂਕਿ ਇਹ ਬਾਰਸ਼ ਹਾੜ੍ਹੀ ਦੀਆਂ ਫਸਲਾਂ, ਖਾਸ ਕਰਕੇ ਕਣਕ ਲਈ ਕਾਫੀ ਲਾਹੇਵੰਦ ਹੁੰਦੀ ਹੈ। ਮੀਂਹ ਪੈਣ ਦੇ ਨਾਲ-ਨਾਲ ਹਵਾ ਵੀ ਚੱਲ ਰਹੀ ਹੈ। ਅੱਜ ਸਵੇਰੇ ਚੰਡੀਗੜ੍ਹ ‘ਚ ਤਾਪਮਾਨ 12 ਡਿਗਰੀ ਸੈਲਸੀਅਸ, ਜਦੋਂ ਕਿ ਜਲੰਧਰ, ਅੰਮ੍ਰਿਤਸਰ ‘ਚ ਤਾਪਮਾਨ 11 ਡਿਗਰੀ ਸੈਲਸੀਅਸ ਸੀ ਅਤੇ ਉੱਥੇ ਵੀ ਮੀਂਹ ਪੈ ਰਿਹਾ ਸੀ। ਮੌਸਮ ਵਿਭਾਗ ਮੁਤਾਬਕ ਅਗਲੇ 1-2 ਦਿਨਾਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਂਦੇ ਰਹਿਣ ਦੀ ਸੰਭਾਵਨਾ ਹੈ ਪਰ ਇਹ ਮੀਂਹ ਰੁਕ-ਰੁਕ ਕੇ ਪੈ ਸਕਦਾ ਹੈ, ਜਿਸ ਕਾਰਨ ਠੰਡ ਦੀ ਮੁੜ ਵਾਪਸੀ ਵੀ ਹੋ ਸਕਦੀ ਹੈ | ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |